ਓਪਰੇਸ਼ਨ ਸਿੰਦੂਰ ‘ਚ 100 ਤੋਂ ਵੱਧ ਅੱਤਵਾਦੀ ਮਾਰੇ ਗਏ:
ਵੀਰਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਓਪਰੇਸ਼ਨ ਸਿੰਦੂਰ ਤਹਿਤ ਭਾਰਤੀ ਹਥਿਆਰਬੰਦ ਬਲਾਂ ਦੇ ਹਮਲਿਆਂ ਵਿੱਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ ਹਨ। ਭਾਰਤੀ ਹਥਿਆਰਬੰਦ ਬਲਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਨਾਗਰਿਕਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਪਾਕਿਸਤਾਨ ਅਤੇ ਪੀਓਕੇ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਕੀਤੇ। […]