ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ-ਭਾਜਪਾ ਗਠਜੋੜ ਦੇ ਹੱਕ ’ਚ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਇਸ ਬਾਰੇ ਪੁੱਛੇਗੀ ਤਾਂ ਉਹ ਜ਼ਰੂਰ ਇਨ੍ਹਾਂ ਦੋਵੇਂ ਪਾਰਟੀਆਂ ਵਿਚ ਸਮਝੌਤੇ ਦੀ ਗੱਲ ਕਰਨਗੇ। ਕੈਪਟਨ ਨੇ ਕਿਹਾ ਕਿ ਮਰਹੂਮ ਪ੍ਰਧਾਨ […]

ਅਕਾਲੀ ਦਲ ਬਾਦਲ Main News News

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਮਰਾਲਾ/ਬਿਊਰੋ ਨਿਊਜ਼ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ […]

ਮੱਖਣ ਬਰਾੜ ਅਕਾਲੀ ਆਗੂ Main News News

ਹੜ੍ਹ ਮਾਰੇ ਖੇਤਰਾਂ ਦੇ ਟਿਊਬਵੈੱਲਾਂ ਲ਼ਈ ਫੌਰੀ ਬਿਜਲੀ ਦਾ ਪ੍ਰਬੰਧ ਕਰੇ ਸਰਕਾਰ- ਮੱਖਣ ਬਰਾੜ

ਚੰਡੀਗੜ੍ਹ/ ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸੀਨੀਅਰ ਲੀਡਰ ਸਰਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਏ ਹੜ੍ਹ ਕਾਰਨ ਖੇਤਾਂ ਵਿੱਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹੁਣ ਜਦੋਂ ਖੇਤਾਂ ਵਿੱਚੋਂ ਪਾਣੀ ਤਾਂ ਸੁੱਕ ਚੁੱਕਾ ਹੈ, ਕਿਸਾਨ ਆਪਣੇ ਖੇਤਾਂ ਵਿੱਚ ਇਕੱਠੀ ਹੋਈ ਰੇਤ ਨੂੰ ਬਾਹਰ ਕਰ ਰਹੇ […]

ਸਿੱਖ ਜਥਾ Main News News

ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ

ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ । ਧਿਆਨ ਰਹੇ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਤਾਲੁਕਾਤ ਸੰਬੰਧ ਸਭ ਖ਼ਤਮ ਹੋ ਚੁੱਕੇ […]

ਸੋਨਮ ਵਾਂਹਚੁਕ ਦੀ ਪਤਨੀ News

ਸੋਨਮ ਵਾਂਗਚੁੱਕ ਦੀ ਪਤਨੀ ਨੇ ਕੇਂਦਰ ਸਰਕਾਰ ’ਤੇ ਲਗਾਏ ਇਲਜ਼ਾਮ

ਲੇਹ/ਬਿਊਰੋ ਨਿਊਜ਼ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਗੀਤਾਂਜਲੀ ਨੇ ਲੱਦਾਖ ਦੀ ਮੌਜੂਦਾ ਸਥਿਤੀ ਦੀ ਤੁਲਨਾ ਬਿ੍ਰਟਿਸ਼ ਭਾਰਤ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਲੱਦਾਖ ਪੁਲਿਸ ਦਾ ਦੁਰਉਪਯੋਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੀ ਭਾਰਤ ਵਾਕਈ ਆਜ਼ਾਦ ਹੈ? ਗੀਤਾਂਜਲੀ ਨੇ ਕਿਹਾ ਕਿ […]

Navjot kaur sidhu Main News News

ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਕਰ ਦਿੱਤਾ ਐਲਾਨ

ਅੰਮਿ੍ਰਤਸਰ/ਬਿਊਰੋ ਨਿਊਜ਼  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮਿ੍ਰਤਸਰ ਤੋਂ ਵਿਧਾਨ ਸਭਾ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 2027 ਵਿਚ ਪੰਜਾਬ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਹੁਣ ਤੋਂ ਹੀ ਸਿਆਸੀ ਆਗੂਆਂ ਨੇ ਆਪੋ-ਆਪਣੀ ਦਾਅਵੇਦਾਰੀ ਪੇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। […]

ਗੁਰਸ਼ਰਨ ਕੌਰ Main News News

ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਵੱਲੋਂ ਸਨਮਾਨ

ਅੰਮ੍ਰਿਤਸਰ /ਬਿਊਰੋ ਨਿਊਜ਼ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਨਮਾਨ ਕੀਤਾ ਹੈ। ਗੱੜਗੱਜ ਨੇ ਅਕਾਲ ਤਖਤ ਸਕੱਤਰੇਤ ਵਿਖੇ ਇਸ ਗੁਰਸਿੱਖ ਬੱਚੀ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ […]

ਝੋਨੇ ਦੀ ਫਸਲ News

ਕਣਕ ਦੇ ਐੱਮ ਐੱਸ ਪੀ ’ਚ 160 ਰੁਪਏ ਫੀ ਕੁਇੰਟਲ ਦਾ ਵਾਧਾ

ਕੇਂਦਰ ਸਰਕਾਰ ਨੇ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਬੁੱਧਵਾਰ ਨੂੰ ਸਾਲ 2026-27 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 160 ਰੁਪਏ ਦਾ ਵਾਧਾ ਕੀਤਾ ਹੈ। ਸਮਰਥਨ ਮੁੱਲ ’ਚ 6.59 ਫ਼ੀਸਦ ਦੇ ਵਾਧੇ ਨਾਲ ਕਣਕ ਦਾ ਭਾਅ 2,585 ਰੁਪਏ ਪ੍ਰਤੀ ਕੁਇੰਟਲ ਹੋ ਗਿਆ […]

ਮੋਹਨ ਭਾਗਵਤ Main News News

ਹਿੰਦੂ ਸਮਾਜ ‘ਏਕਤਾ’ ਦੀ ਗਾਰੰਟੀ, ‘ਅਸੀਂ ਤੇ ਉਹ’ ਦਾ ਸੰਕਲਪ ਕਦੇ ਵੀ ਨਹੀਂ ਰਿਹਾ: ਭਾਗਵਤ

ਰਾਸ਼ਟਰੀ ਸਵੈਮਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਹਿੰਦੂ ਸਮਾਜ ਦੀ ਤਾਕਤ ਤੇ ਕਿਰਦਾਰ ਏਕੇ ਦੀ ਗਾਰੰਟੀ ਹੈ। ਭਾਗਵਤ ਨੇ ਜ਼ੋਰ ਦੇ ਕੇ ਆਖਿਆ ਕਿ ਹਿੰਦੂ ਸਮਾਜ ਵਿਚ ‘ਅਸੀਂ ਤੇ ਉਹ’ ਦੀ ਧਾਰਨਾ ਕਦੇ ਵੀ ਮੌਜੂਦ ਨਹੀਂ ਸੀ। ‘ਸਵਦੇਸ਼ੀ’ ਤੇ ‘ਆਤਮ-ਨਿਰਭਰਤਾ’ ਦੀ ਵਕਾਲਤ ਕਰਦਿਆਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਹੋਰਨਾਂ ਮੁਲਕਾਂ […]

ਨਰਿੰਦਰ ਮੋਦੀ Main News News

ਮੋਦੀ ਦਾ ਦਾਅਵਾ : ਸਿੱਖ ਕਤਲੇਆਮ ਵਿੱਚ ਸੰਘ ਨੇ ਸਿੱਖਾਂ ਦੀ ਮਦਦ ਕੀਤੀ ਸੀ

ਨਵੀਂ ਦਿੱਲੀ/ਬਿਊਰੋ ਨਿਊਜ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਨ੍ਹਾਂ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਸਥਾਪਨਾ ਦਿਵਸ ਦੇ ਸਮਾਗਮ ਦਾ ਗਵਾਹ ਬਣਨ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਆਰ.ਐਸ.ਐਸ. ਦੇ 100 ਸਾਲ ਪੂਰੇ ਹੋਣ ਦੀ ਯਾਦ ਵਿਚ ਇਕ ਵਿਸ਼ੇਸ਼ ਡਾਕ ਟਿਕਟ ਅਤੇ ਇਕ ਸਿੱਕਾ ਵੀ ਜਾਰੀ ਕੀਤਾ। […]