ਚੰਡੀਗੜ੍ਹ, 12 ਸਤੰਬਰ 2025- ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਦੇ ਵੱਲੋਂ ਚਾਰ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੋਰਟ ਨੇ ਲਾਲਪੁਰਾ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰਿਆ ਸੀ।
ਵਿਧਾਇਕ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ ਪੁਰਾਣੇ ਮਾਮਲੇ ਵਿਚ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਲੰਬੇ ਸਮੇਂ ਤੱਕ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਵਿਚ ਅਦਾਲਤ ਵਲੋਂ ਮਨਜਿੰਦਰ ਸਿੰਘ ਲਾਲਪੁਰਾ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਹੈ।
ਅਦਾਲਤ ਦੇ ਫੈਸਲੇ ਤੋਂ ਬਾਅਦ ਵਿਧਾਇਕ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ’ਤੇ ਵੀ ਖਤਰਾ ਮੰਡਰਾ ਸਕਦਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਹੁਣ ਤੱਕ ਵੱਖ-ਵੱਖ ਮਾਮਲਿਆਂ ਵਿਚ ਘਿਰ ਚੁੱਕੇ ਹਨ।

