Main News News

SGPC ਵੱਲੋਂ ਸ਼ਹੀਦੀ ਪੁਰਬ ਨੂੰ ਲੈ ਕਿ ਪੰਜਾਬ ਸਰਕਾਰ ਦੁਆਰਾ ਵੱਖਰਾ ਸਰਕਾਰੀ ਸਮਾਗਮ ਕਰਵਾਉਣ ਤੇ ਕੀਤਾ ਇਤਰਾਜ਼

ਅੰਮ੍ਰਿਤਸਰ/ਬਿਊਰੋ ਨਿਊਜ਼ :-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਵੱਖਰਾ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਇਸ ਐਲਾਨ ’ਤੇ ਸਖ਼ਤ ਇਤਰਾਜ਼ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀ ਸਮਾਗਮ ਕਰਵਾਉਣ ਦੀ ਹੱਕਦਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰਾਂ ਦਾ ਕੰਮ ਸੰਗਤ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ, ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨਾ ਨਹੀਂ ਹੈ।

ਐਡਵੋਕੇਟ ਧਾਮੀ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸੱਦਾ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਸਾਰਿਆਂ ਦਾ ਸਾਂਝੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਸਮਾਗਮ ਬਹੁਤ ਸਾਰੀਆਂ ਹੋਰ ਸੰਸਥਾਵਾਂ ਵੀ ਮਨਾਉਣਗੀਆਂ ਕਿਉਂਕਿ ਇਹ ਸ਼ਹੀਦੀ ਸਮਾਗਮ ਮਨਾਉਣ ਦਾ ਸਭ ਨੂੰ ਹੱਕ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm