PHP_INJECT_OKPHP_INJECT_OKPHP_INJECT_OKPHP_INJECT_OK ਆਮ ਆਦਮੀ ਪਾਰਟੀ – Page 5 – DoojaPunjab
ਭਗਵੰਤ ਮਾਨ Main News News

ਮਾਨ ਸਰਕਾਰ ਦੇ ਇਸ ਕਾਰਜਕਾਲ ਦਾ ਆਖਰੀ ਬਜਟ ਇਜਲਾਸ ਹੋਇਆ ਸ਼ੁਰੂ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਇਸ ਕਾਰਜਕਾਲ ਦਾ ਆਖਰੀ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਹੈ। ਇਹ ਬਜਟ ਇਜਲਾਸ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ […]

ਬਿਜਲੀ Main News News

ਪੰਜਾਬ ’ਚ ਸਸਤੀ ਹੋਵੇਗੀ ਬਿਜਲੀ

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਘਰੇਲੂ ਖਪਤਕਾਰਾਂ ਲਈ ਡੇਢ ਰੁਪਏ ਪ੍ਰਤੀ ਯੁਨਿਟ ਤੱਕ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਆਮ ਦੁਕਾਨਾਂ ਅਤੇ ਵਪਾਰਕ ਦੁਕਾਨਾਂ ਲਈ 79 ਪੈਸੇ ਪ੍ਰਤੀ ਯੁਨਿਟ ਤੱਕ ਰੇਟ ਘਟਾ ਦਿੱਤੇ ਗਏ ਹਨ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਪਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੂਬੇ ਸਿਰ ਚੜ੍ਹੇ ਭਾਰੀ ਕਰਜ਼ੇ ਅਤੇ ਸਰਕਾਰ ਦੇ ਖਰਚਿਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਕੀਤੀ ਹੈ। ਉਨ੍ਹਾਂ ਇਕ ਟਵੀਟ ਰਾਹੀਂ ਚਿੰਤਾ ਜ਼ਾਹਰ ਕੀਤੀ ਕਿ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਦੀ ਹੱਦ ਵੀ ਪਾਰ ਕਰ ਚੁੱਕਾ ਹੈ ਅਤੇ ਅਨੁਮਾਨ ਹੈ ਕਿ ਇਸੇ ਸਾਲ ਇਹ ਕਰਜ਼ਾ ਵਧ ਕੇ […]

ਕੁਲਤਾਰ ਸਿੰਘ ਸੰਧਵਾਂ Main News News

ਮੋਬਾਇਲ ਫੋਨ ਦੀ ਦਲਦਲ ’ਚੋਂ ਬੱਚਿਆਂ ਨੂੰ ਕੱਢਣ ਦੀ ਲੋੜ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਇਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ […]

ਸਰਕਾਰੀ ਬੱਸਾਂ Main News News

ਸਰਕਾਰੀ ਬੱਸਾਂ ਨੂੰ ਵੀ ਪਾਰਟੀ ਦੇ ਰੰਗ ’ਚ ਰੰਗਣ ਲੱਗੀ ਆਪ ਪਾਰਟੀ

ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਸਰਕਾਰੀ ਪੀਆਰਟੀਸੀ ਬੱਸਾਂ ਨੂੰ ਆਪਣੀ ਪਾਰਟੀ ਦੇ ਰੰਗ ਵਿਚ ਰੰਗਣਾ ਸ਼ੁਰੂ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਹਸਪਤਾਲਾਂ ਅਤੇ ਸਕੂਲਾਂ ਨੂੰ ਵੀ ਭਗਵੰਤ ਮਾਨ ਸਰਕਾਰ ਨੇ ਆਪਣੀ ਪਾਰਟੀ ਦੇ ਰੰਗ […]

ਭਗਵੰਤ ਮਾਨ Main News News

ਅਰਬ ’ਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਦੀ ਪਹਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਨੌਜਵਾਨ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਖੁਦ ਜਾਂ ਉਨ੍ਹਾਂ […]

ਭਗਵੰਤ ਮਾਨ Main News News

ਪਰਗਟ ਸਿੰਘ ਨੇ ਮਾਨ ਸਰਕਾਰ ’ਤੇ ਲਗਾਏ ਇਲਜ਼ਾਮ

ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਇਲਜ਼ਾਮ ਲਗਾਏ ਹਨ। ਪਰਗਟ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਪੁਲਿਸ ਸਟੇਟ ਬਣਾ ਰਹੀ ਹੈ। ਪਰਗਟ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਸੋਚਣ ਅਤੇ ਸਾਰੇ ਇਕਜੁੱਟ […]

ਅਰਵਿੰਦ ਕੇਜਰੀਵਾਲ Main News News

ਸ਼ਰਾਬ ਘੁਟਾਲਾ ਮਾਮਲੇ ਚ ’ਕੇਜਰੀਵਾਲ ਅਤੇ ਸਿਸੋਦੀਆ ਬਰੀ

ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ’ਤੇ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਖੁਦ ਅਦਾਲਤ ਵਿਚ ਪਹੁੰਚੇ ਸਨ। ਰਾਊਜ਼ ਐਵੇਨਿਊ ਅਦਾਲਤ […]

ਭਗਵੰਤ ਮਾਨ Main News News

ਭਗਵੰਤ ਮਾਨ ਇਕ ਹਫਤੇ ਲਈ ਪਹੁੰਚੇ ਨੇਚਰ ਕੇਅਰ ਸੈਂਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਹਫਤੇ ਲਈ ਬੈਂਗਲੁਰੂ ਦੇ ਨਿੱਜੀ ਨੇਚਰ ਕੇਅਰ ਸੈਂਟਰ ਚਲੇ ਗਏ ਹਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸੀਐਮ ਮਾਨ ਕੁਦਰਤੀ ਤਰੀਕੇ ਨਾਲ ਆਪਣੀ ਸਿਹਤ ਸਬੰਧੀ ਟਰੀਟਮੈਂਟ ਲੈਣਗੇ। ਜ਼ਿਕਰਯੋਗ ਹੈ ਕਿ ਮਹਾਂ ਸ਼ਿਵਰਾਤਰੀ ਵਾਲੇ ਦਿਨ ਸੀਐਮ ਮਾਨ ਸੰਗਰੂਰ ਪਹੰੁਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਸੀ। ਇਸਦੇ […]

ਭਗਵੰਤ ਮਾਨ Main News News

ਭਗਵੰਤ ਮਾਨ ਦੁਬਾਰਾ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰਕੇ ਸੰਕੇਤ ਵੀ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਯਾਨੀ 2027 ਵਿਚ ਹੋਣੀਆਂ ਹਨ। ਪਾਰਟੀ ਵਲੋਂ ਜਾਰੀ ਕੀਤੇ ਗਏ ਪੋਸਟਰ […]